HomeNEWSINPUNJABIਮੁੱਖ ਮੰਤਰੀ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ...

ਮੁੱਖ ਮੰਤਰੀ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Published on

spot_img

ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ, 21 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਹਲਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਹ 53 ਸਾਲਾਂ ਦੀ ਸੀ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਈ ਹੈ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਉਨ੍ਹਾਂ ਦੇ ਪਰਿਵਾਰ ਲਈ ਤਾਕਤ ਦਾ ਥੰਮ ਅਤੇ ਆਪਣੇ ਪਤੀ ਦੀ ਸਫਲਤਾ ਪਿੱਛੇ ਪ੍ਰੇਰਨਾ ਸਰੋਤ ਸਨ। ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਆਤਮਾ ਸਨ, ਜਿਨ੍ਹਾਂ ਨੇ ਆਪਣੇ ਪਤੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਸਮਰਥਨ ਦਿੱਤਾ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।

Latest articles

Harris Enters Homestretch With a Far Bigger, Costlier Campaign Than Trump

Kamala Harris is collecting more money, spending more money and sitting on more...

I was Anthony Joshua’s lawyer when he was arrested for drugs… I did something VERY unusual to save his career

Tonight Anthony Joshua will step into the ring inside Wembley Stadium in front...

7-Year-Old Boy Mauled To Death By Leopard In Maharashtra

Representational ImageChandrapur, Maharashtra: A 7-year-old boy was killed in a leopard attack in...

Punjab Police in joint operation with central agency bust drug trafficking syndicate, 10 Held

Recover 1Kg Heroin, 381 grams Charas and three Pistols : DGP Also recover 48.7...

More like this