HomeNEWSINPUNJABI1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਨੇ ਮੁੱਖ ਮੰਤਰੀ ਅਤੇ ਬੈਂਸ ਦਾ...

1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਨੇ ਮੁੱਖ ਮੰਤਰੀ ਅਤੇ ਬੈਂਸ ਦਾ ਧੰਨਵਾਦ ਕੀਤਾ

Published on

spot_img



ਪੰਜਾਬ ਨਿਊਜ਼ਲਾਈਨ ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਤਾਲਮੇਲ ਕਰਦਿਆਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਬਾਰੇ ਸਿੰਗਲ ਬੈਂਚ ਦੇ ਫੈਸਲੇ ਨੂੰ ਪਲਟ ਦਿੱਤਾ। 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਨੇ ਅਦਾਲਤ ਦੇ ਫੈਸਲੇ ਤੋਂ ਬਾਅਦ ਉਚੇਰੀ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਭਰਤੀ ਪ੍ਰਕਿਰਿਆ ਸਬੰਧੀ ਕਾਨੂੰਨੀ ਕਾਰਵਾਈ ਦੌਰਾਨ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਜ਼ਿਕਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਰਤੀ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਲਈ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਭਰੋਸਾ ਦਿਵਾਇਆ ਕਿ ਭਰਤੀ ਪ੍ਰਕਿਰਿਆ ਨੂੰ ਜਲਦੀ ਅੰਤਿਮ ਰੂਪ ਦਿੱਤਾ ਜਾਵੇਗਾ, ਜਿਸ ਦਾ ਉਦੇਸ਼ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਸੁਰਜੀਤ ਕਰਨਾ ਅਤੇ ਤਰੱਕੀ ਵੱਲ ਲਿਜਾਣਾ ਹੈ। 1158 ਅਸਿਸਟੈਂਟ ਪ੍ਰੋਫ਼ੈਸਰਜ਼ ਯੂਨੀਅਨ ਦੀ ਕਨਵੀਨਰ ਡਾ: ਜਸਵਿੰਦਰ ਕੌਰ ਨੇ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਫ਼ੋਨ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਸਾਡੀ ਸਫ਼ਲਤਾ ਪੰਜਾਬ ਸਰਕਾਰ ਦੀ ਹਮਾਇਤ ਤੋਂ ਬਿਨਾਂ ਪ੍ਰਾਪਤ ਨਹੀਂ ਹੋਣੀ ਸੀ | ਯੂਨੀਅਨ ਆਗੂ ਡਾ: ਸੁਹੇਲ, ਡਾ: ਬਲਵਿੰਦਰ ਸਿੰਘ ਚਾਹਲ, ਡਾ: ਹਰਜਿੰਦਰ ਸਿੰਘ, ਡਾ: ਕਰਮਜੀਤ ਸਿੰਘ, ਚਿਰਾਗ ਗਰਗ, ਤਜਿੰਦਰ ਸਿੰਘ ਅਤੇ ਡਾ: ਰੋਹਿਤ ਢੀਂਗਰਾ ਨੇ ਉਚੇਰੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ |

Latest articles

Interim Bail Granted To RAU’s IAS Study Circle CEO

The judge also directed Abhishek Gupta to deposit Rs 2.5 crore till November...

Israel Launches Deadly Strikes Across Gaza, Local Officials Say

The latest in a series of strikes on schools being used as shelters...

More like this