ਪੰਜਾਬ ਨਿਊਜ਼ਲਾਈਨ, ਸ਼ਿਮਲਾ, 30 ਸਤੰਬਰ- ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਸਿਪਾਹੀ ਵਿਨੈ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਵਿਨੈ ਦਾ ਸਬੰਧ ਮੰਡੀ ਜ਼ਿਲੇ ਦੇ ਪਿੰਡ ਪੋਹਾਲ ਤੋਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਵਿਨੈ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਰਾਸ਼ਟਰ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਸੁੱਖੂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।