HomeNEWSINPUNJABIਵਿਦਿਆਰਥੀ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵਿੱਚ ਬਦਲਦੇ ਹੋਏ

ਵਿਦਿਆਰਥੀ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵਿੱਚ ਬਦਲਦੇ ਹੋਏ

Published on

spot_img



ਪੰਜਾਬ ਨਿਊਜ਼ਲਾਈਨ, ਨੰਗਲ, 22 ਅਕਤੂਬਰ- ‘ਰੰਗਲਾ ਪੰਜਾਬ’ ਦੀ ਸਿਰਜਣਾ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਪਰਾਲੇ ਜ਼ੋਰਾਂ ‘ਤੇ ਹਨ। ਅੱਜ ਦੀ ਮੈਗਾ ਮਾਪੇ-ਅਧਿਆਪਕ ਮੀਟਿੰਗ ਦੌਰਾਨ ਅਜਿਹੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ ਪਰ ਜਿਸ ਦਿਨ ਤੋਂ ਤੁਹਾਡੀ ਸਰਕਾਰ ਆਈ ਹੈ, ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬਦਲ ਗਈ ਹੈ। ਸਰਕਾਰੀ ਸਕੂਲਾਂ ਵਿੱਚ ਤੇਜ਼ੀ ਨਾਲ ਸੁਧਾਰ ਹੋਇਆ, ਜਿਸ ਨਾਲ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਮਾਨਸਿਕਤਾ ਬਦਲ ਗਈ। ਇਸ ਮੌਕੇ ਸਕੂਲ ਆਫ਼ ਐਮੀਨੈਂਸ ਨੰਗਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਏਕਮਨਾ ਨੇ ਦੱਸਿਆ ਕਿ ਪਹਿਲਾਂ ਉਹ ਨੰਗਲ ਤੋਂ ਦਸ ਕਿਲੋਮੀਟਰ ਦੂਰ ਸਥਿਤ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਫੀਸਾਂ ਘੱਟ ਹਨ ਪਰ ਬਿਹਤਰ ਸਿੱਖਿਆ ਅਤੇ ਹੋਰ ਸਹੂਲਤਾਂ ਹਨ। ਇਸੇ ਤਰ੍ਹਾਂ 12ਵੀਂ ਸਾਇੰਸ ਸਟ੍ਰੀਮ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਦੱਸਿਆ ਕਿ ਉਹ ਵੀ ਪ੍ਰਾਈਵੇਟ ਤੋਂ ਇਸ ਸਕੂਲ ਵਿੱਚ ਦਾਖ਼ਲ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਜਿਸ ਤਰ੍ਹਾਂ ਡਿਜੀਟਲ ਸਿੱਖਿਆ ਦਿੱਤੀ ਜਾਂਦੀ ਹੈ, ਉਹ ਪ੍ਰਭਾਵਸ਼ਾਲੀ ਹੈ।

Latest articles

More like this

Five subtle signs your body needs more nutrients according to a Harvard-trained doctor

Dr Saurabh Sethi, a gastroenterologist in...

Putin Welcomes Xi and Other World Leaders to Russia for BRICS Summit

The Russian leader wants cast himself as a global statesman even as the...