HomeNEWSINPUNJABIਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਢੋਆ-ਢੁਆਈ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ...

ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਢੋਆ-ਢੁਆਈ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ: ਬੈਂਸ

Published on

spot_img



ਭਾਜਪਾ ਦੀ ਕਿਸਾਨ ਵਿਰੋਧੀ ਅਤੇ ਕਮਿਸ਼ਨ ਵਿਰੋਧੀ ਸਾਜ਼ਿਸ਼ ਨਾਕਾਮ ਪੰਜਾਬ ਨਿਊਜ਼ਲਾਈਨ ਚੰਡੀਗੜ੍ਹ, 23 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਢੋਆ-ਢੁਆਈ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ‘ਤੇ ਵਰ੍ਹਦਿਆਂ ਬੈਂਸ ਨੇ ਅਫ਼ਸੋਸ ਪ੍ਰਗਟਾਇਆ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਆਪਣੀ ਭੂਮਿਕਾ ਲਈ ਪੰਜਾਬ ਦੇ ਕਿਸਾਨਾਂ ਵਿਰੁੱਧ ਬਦਲਾ ਲੈਣ ਲਈ ਝੋਨੇ ਦੀ ਖਰੀਦ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62,065 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 59,354 ਟਨ ਦੀ ਖਰੀਦ ਹੋ ਚੁੱਕੀ ਹੈ ਅਤੇ ਖਰੀਦ ਦੇ ਨਾਲ-ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਤੋਂ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਗਿਆ ਹੈ। ਬੈਂਸ ਨੇ ਖੁਲਾਸਾ ਕੀਤਾ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਰਿਕਾਰਡ ਖਰੀਦ ਅਤੇ ਲਿਫਟਿੰਗ ਹੋਈ ਹੈ। “ਅਤੇ, ਮੈਂ ਅਗਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਦੇ ਕੰਮ ਦੀ ਨਿਰੰਤਰ ਨਿਗਰਾਨੀ ਕਰ ਰਿਹਾ ਹਾਂ”, ਉਸਨੇ ਕਿਹਾ।

Latest articles

More like this