ਪੰਜਾਬ ਨਿਊਜ਼ਲਾਈਨ ਚੰਡੀਗੜ੍ਹ, 7 ਨਵੰਬਰ-ਪੰਜਾਬ ਸਰਕਾਰ ਨੇ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫਸਰ ਨੂੰ ਮੁਅੱਤਲ ਕਰ ਦਿੱਤਾ ਹੈ। ਡੀ.ਏ.ਪੀ ਖਾਦ ਸਬੰਧੀ ਖੇਤੀਬਾੜੀ ਮੰਤਰੀ ਦੇ ਹੁਕਮਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ।ਇਸ ਦੇ ਨਾਲ ਹੀ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਫਿਰੋਜ਼ਪੁਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਖੇਤੀਬਾੜੀ ਮੰਤਰੀ ਦੀ ਕਾਰਵਾਈ ਤੋਂ ਬਾਅਦ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।